ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩ll
🌹ਅਰਥ-- ਸਦਾ ਥਿਰ ਪ੍ਰਭੂ ਦਾ ਨਾਮ ਜਿਨ੍ਹਾਂ ਮਨੁੱਖਾਂ ਦੀ ਆਤਮਕ ਖ਼ੁਰਾਕ ਬਣ ਗਿਆ ਹੈ, ਪ੍ਰਭੂ ਦਾ ਨਾਮ ਹੀ ਜਿਨ੍ਹਾਂ ਦੀ ਪੁਸ਼ਾਕ ਹੈ (ਆਦਰ-ਸਤਕਾਰ ਹਾਸਲ ਕਰਨ ਦਾ ਵਸੀਲਾ ਹੈ), ਜਿਨ੍ਹਾਂ ਦੀ ਸੁਰਤ ਸਦਾ-ਥਿਰ ਪ੍ਰਭੂ ਵਿਚ ਹੀ ਜੁੜੀ ਰਹਿੰਦੀ ਹੈ, ਜੋ ਮਨੁੱਖ ਸਦਾ-ਥਿਰ ਪ੍ਰਭੂ ਦੀ ਸਦਾ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਸ਼ਬਦ ਵਿਚ ਜਿਨ੍ਹਾਂ ਦਾ ਮਨ ਟਿਕਿਆ ਰਹਿੰਦਾ ਹੈ, ਉਹਨਾਂ ਨੇ ਹਰ ਥਾਂ ਸਰਬ ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣ ਲਿਆ ਹੈ, ਗੁਰੂ ਦੀ ਮੱਤ ਤੇ ਤੁਰ ਕੇ ਉਹਨਾਂ ਦੀ ਸੁਰਤ ਅੰਤਰ ਆਤਮੇ ਟਿਕੀ ਰਹਿੰਦੀ ਹੈ ॥੩॥
Comments
Post a Comment