ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥
ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥
ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥
ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥
ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥
ਅਰਥ: ਹੇ ਨਾਨਕ! (ਆਪਣੀ ਰੋਜ਼ੀ ਲਈ) ਫ਼ਿਕਰ ਚਿੰਤਾ ਨਾਹ ਕਰੋ, ਇਹ ਫ਼ਿਕਰ ਉਸ ਪ੍ਰਭੂ ਨੂੰ ਆਪ ਹੀ ਹੈ। ਉਸ ਨੇ ਪਾਣੀ ਵਿਚ ਜੀਵ ਪੈਦਾ ਕੀਤੇ ਹਨ ਉਹਨਾਂ ਨੂੰ ਭੀ ਰਿਜ਼ਕ ਦੇਂਦਾ ਹੈ; ਪਾਣੀ ਵਿਚ ਨਾਹ ਕੋਈ ਦੁਕਾਨ ਚੱਲਦੀ ਹੈ ਨਾਹ ਓਥੇ ਕੋਈ ਵਾਹੀ ਕਰਦਾ ਹੈ, ਨਾਹ ਓਥੇ ਕੋਈ ਸਉਦਾ-ਸੂਤ ਹੋ ਰਿਹਾ ਹੈ ਨਾਹ ਕੋਈ ਲੈਣ-ਦੇਣ ਦਾ ਵਪਾਰ ਹੈ; ਪਰ ਓਥੇ ਇਹ ਖ਼ੁਰਾਕ ਬਣਾ ਦਿੱਤੀ ਹੈ ਕਿ ਜੀਵਾਂ ਦਾ ਖਾਣਾ ਜੀਵ ਹੀ ਹਨ। ਸੋ, ਜਿਨ੍ਹਾਂ ਨੂੰ ਸਮੁੰਦਰਾਂ ਵਿਚ ਉਸ ਨੇ ਪੈਦਾ ਕੀਤਾ ਹੈ ਉਹਨਾਂ ਦੀ ਭੀ ਸੰਭਾਲ ਕਰਦਾ ਹੈ। ਹੇ ਨਾਨਕ! (ਰੋਜ਼ੀ ਲਈ) ਚਿੰਤਾ ਨਾਹ ਕਰੋ, ਉਸ ਪ੍ਰਭੂ ਨੂੰ ਆਪ ਹੀ ਫ਼ਿਕਰ ਹੈ।1।
Comments
Post a Comment