ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
🌺ਅਰਥ-ਸਾਰਾ ਆਤਮਕ ਸੁਖ ਹਿਰਦੇ ਵਿਚ ਟਿਕੇ ਰਹਿਣ ਵਿਚ ਹੈ, ਬਾਹਰ ਭਟਕਣ ਵਿਚ ਨਹੀਂ ਮਿਲਦਾ। ਜੇਹੜਾ ਮਨੁੱਖ ਬਾਹਰ ਸੁੱਖ ਦੀ ਭਾਲ ਕਰਦਾ ਹੈ (ਉਹ ਸੁਖ ਨਹੀਂ ਲੱਭ ਸਕਦਾ) ਅਜੇਹੇ ਬੰਦੇ ਤਾਂ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੇ ਆਪਣੇ ਹਿਰਦੇ ਵਿਚ ਹੀ ਟਿਕ ਕੇ ਪਰਮਾਤਮਾ ਨੂੰ ਲੱਭ ਲਿਆ ਹੈ, ਉਹ ਅੰਤਰ ਆਤਮੇ ਸਿਮਰਨ ਕਰਦੇ ਹੋਏ ਭੀ ਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਦੇ ਹੋਏ ਭੀ ਸਦਾ ਸੁਖੀ ਰਹਿੰਦੇ ਹਨ ॥੧॥
Waheguru ji 🙏🙏
Comments
Post a Comment