ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਅਰਥ-ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਹੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ!) ਤੂੰ ਵੱਡਾ ਹੈਂ।ਤੂੰ ਕੇਡਾ ਵੱਡਾ ਹੈਂ (ਕਿਤਨਾ ਬੇਅੰਤ ਹੈਂ?) ਕੇਵਲ ਤੇਰੇ ਦਰਸਨ ਕੀਤਿਆਂ ਹੀ ਦੱਸਿਆ ਜਾ ਸਕਦਾ ਹੈ।ਤੇਰੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ।ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ ॥੧॥ANG 9
Comments
Post a Comment