☬ Takht Sri Hazur Abchal Nagar Sahib, Nanded
ਤਖ਼ਤ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ, ਨਾਂਦੇੜ
26/6/2022
ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥ {Ang 684}
ਅਰਥ -
ਹੇ ਪ੍ਰਭੂ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ, ਤਾ ਕਿ ਕਿਸੇ ਤਰ੍ਹਾਂ ਭੀ (ਉਹਨਾਂ ਦੀ ਤੇਰੇ ਨਾਲੋਂ) ਪ੍ਰੀਤਿ ਟੁੱਟ ਨਾਹ ਜਾਏ।੧।ਰਹਾਉ। ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ।੧। ਹੇ ਭਾਈ! ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹੈ ਕਿ ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ।੨।੪।੫੮।
In Hindi
धनासरी महला ५ ॥ कितै प्रकारि न तूटउ प्रीति ॥ दास तेरे की निरमल रीति ॥१॥ रहाउ ॥ जीअ प्रान मन धन ते पिआरा ॥ हउमै बंधु हरि देवणहारा ॥१॥ चरन कमल सिउ लागउ नेहु ॥ नानक की बेनंती एह ॥२॥४॥५८॥ {पन्ना 684}
अर्थ -
हे प्रभू! तेरे दासों का रहन-सहन पवित्र रहता है, ता कि किसी भी तरह से (उनकी तेरे से) प्रीति टूट ना जाए।1। रहाउ।हे भाई! परमात्मा के दासों को अपनी जिंद से, प्राणों से, मन से, धन से, वह परमात्मा ज्यादा प्यारा है जो अहंकार के रास्ते में बाँध लगाने की समर्था रखता है।1। हे भाई! नानक की (भी परमात्मा के दर पर सदा) यही अरदास है कि उसके सुंदर चरणों के साथ (नानक का) प्यार बना रहे।2।4।58।
#HukamnamaSahibAllGurdwaras2020 #Allgurdwaras #Hukamnama #hazursahib
Comments
Post a Comment