ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
🌺 ਅਰਥ -(ਗੁਰੂ ਦੀ) ਬਾਣੀ (ਸਿੱਖ ਦਾ) ਗੁਰੂ ਹੈ, ਗੁਰੂ ਬਾਣੀ ਵਿਚ ਮੌਜੂਦ ਹੈ। (ਗੁਰੂ ਦੀ) ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ) ਸਾਂਭ ਰੱਖਦਾ ਹੈ। ਗੁਰੂ ਬਾਣੀ ਉਚਾਰਦਾ ਹੈ, (ਗੁਰੂ ਦਾ) ਸੇਵਕ ਉਸ ਬਾਣੀ ਉਤੇ ਸਰਧਾ ਧਾਰਦਾ ਹੈ। ਗੁਰੂ ਉਸ ਸਿੱਖ ਨੂੰ ਯਕੀਨੀ ਤੌਰ ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ॥੫॥ ANG 982
Comments
Post a Comment