ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥
ਅਰਥ--ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈ, ਉਸ ਨੂੰ ਸਹੀ ਜੀਵਨ ਜੀਊਣ ਦੀ ਸਮਝ ਨਹੀਂ ਆਉਂਦੀ। (ਪਰ) ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵ੍ਰਿਤ ਹੋ ਜਾਂਦਾ ਹੈ, ਉਹਨਾਂ ਦੀ ਘਾਲ-ਕਮਾਈ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੀ ਹੈ। ਉਹ ਮਨੁੱਖ ਹਰੀ ਦੇ ਗੁਣ ਗਾ ਕੇ ਹਰੀ ਦੇ ਚਰਨਾਂ ਵਿਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖਦੇ ਹਨ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਹੀ ਉਹਨਾਂ ਦੀ ਜੀਭ ਤੇ
ਸਦਾ ਚੜ੍ਹੀ ਰਹਿੰਦੀ ਹੈ ॥੫॥੪॥੩੭॥ANG 28
Comments
Post a Comment