Skip to main content

ਨਿੰਦਿਆ ( ਨਿੰਦਾ) ਸਬਦ ਦਾ ਅਰਥ



ਨਿੰਦਾ ਭਲੀ ਕਿਸੈ ਕੀ ਨਾਹੀ

ਗੁਰੂ ਗ੍ਰੰਥ ਸਾਹਿਬ ਵਿੱਚ ਨਿੰਦਾ ਨੂੰ ਕੁਕਰਮ ਅਤੇ ਭਿਆਨਕ ਆਤਮਕ ਰੋਗ ਦੇ ਰੂਪ ਵਜੋਂ ਦਰਸਾਇਆ ਗਿਆ ਹੈ। ਗੁਰਦੇਵ ਨੇ ਇਸ ਦੇ ਭਿਆਨਕ ਮਾਰੂ ਸਿੱਟਿਆਂ ਤੋਂ ਮਨੁੱਖ ਨੂੰ ਸੁਚੇਤ ਕਰਦਿਆਂ ਹੋਇਆਂ ਇਸ ਤੋਂ ਬਚਣ ਦੀ ਭਰਪੂਰ ਪ੍ਰੇਰਨਾ ਕੀਤੀ ਹੈ। ਗੁਰਬਾਣੀ ਵਿੱਚ ਨਿੰਦਾ ਨੂੰ ਪਰਾਈ ਮੈਲ ਨੂੰ ਮੂੰਹ ਵਿੱਚ ਪਾਉਣਾ, ਦੂਜਿਆਂ ਦੀ ਮੈਲ ਧੋਣਾ, ਬਿਨਾਂ ਮਜ਼ਦੂਰੀ ਤੋਂ ਦੂਜਿਆਂ ਦਾ ਭਾਰ ਉਠਾਉਣ ਵਾਲਾ ਮੂਰਖ ਆਖਿਆ ਗਿਆ ਹੈ। ਗੁਰਬਾਣੀ ਦੇ ਨਿਮਨ ਲਿਖਤ ਫ਼ਰਮਾਨਾਂ ਵਿੱਚ ਇਸ ਭਾਵ ਨੂੰ ਦੇਖਿਆ ਜਾ ਸਕਦਾ ਹੈ:

(ੳ) ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ॥ (ਪੰਨਾ ੧੫)  

ਅਰਥ: ਪਰਾਈ ਨਿੰਦਿਆ ਮੇਰੇ ਮੂੰਹ ਵਿੱਚ ਸਮੂਲਚੀ ਪਰਾਈ ਮੈਲ ਹੈ, ਕ੍ਰੋਧ-ਅੱਗ (ਮੇਰੇ ਅੰਦਰ) ਚੰਡਾਲ (ਬਣੀ ਪਈ ਹੈ)।

 

(ਅ) ਪਰ ਨਿੰਦਾ ਕਰੇ ਅੰਤਰਿ ਮਲੁ ਲਾਏ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ॥ (ਪੰਨਾ ੮੮) 


ਅਰਥ: (ਜੀਵ) ਪਰਾਈ ਨਿੰਦਾ ਕਰ ਕੇ ਹਿਰਦੇ ਵਿੱਚ ਮੈਲ ਲਾਈ ਜਾਵੇ, (ਤੇ) ਬਾਹਰੋਂ (ਸਰੀਰ ਦੀ) ਮੈਲ (ਇਸ਼ਨਾਨ ਆਦਿਕ ਨਾਲ) ਧੋਂਦਾ ਰਹੇ, (ਇਸ ਤਰ੍ਹਾਂ) ਮਨ ਦੀ ਜੂਠ ਦੂਰ ਨਹੀਂ ਹੁੰਦੀ।

 

(ੲ) ਮਨਮੁਖਿ ਅੰਧੇ ਸੁਧਿ ਨ ਕਾਈ॥ ਆਤਮ ਘਾਤੀ ਹੈ ਜਗਤ ਕਸਾਈ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ॥ (ਪੰਨਾ ੧੧੮) 

 

ਅਰਥ: ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜੇਹੜਾ ਮਾਇਆ ਦੇ ਮੋਹ ਵਿੱਚ ਅੰਨ੍ਹਾ ਹੋਇਆ ਰਹਿੰਦਾ ਹੈ ਉਸ ਨੂੰ (ਇਹ ਆਪਾ-ਭਾਵ ਨਿਵਾਰਨ ਦੀ) ਕੋਈ ਸੂਝ ਨਹੀਂ ਪੈਂਦੀ। (ਇਸ ਤਰ੍ਹਾਂ ਉਹ) ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ)। ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ।
(ਸ) ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ॥ (ਪੰਨਾ ੫੦੭)

 

 ਅਰਥ: ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ।
ਗੁਰੁਰਗੁਰਬਾਣੀ ਵਿੱਚ ਨਿੰਦਕ ਸਬੰਧੀ ਇਤਨਾ ਹੀ ਨਹੀਂ ਕਿਹਾ ਸਗੋਂ ਇੱਥੋਂ ਤੀਕ ਆਖਿਆ ਹੈ ਕਿ ਨਿੰਦਿਆ ਕਰਨ ਵਾਲੇ ਦਾ ਕੋਈ ਵੀ ਧਰਮ ਕਰਮ ਫਲੀਭੂਤ ਨਹੀਂ ਹੁੰਦਾ:

 

ਜੇ ਓਹੁ ਅਠਸਠਿ ਤੀਰਥ ਨਾੑਵੈ॥ ਜੇ ਓਹੁ ਦੁਆਦਸ ਸਿਲਾ ਪੂਜਾਵੈ॥ ਜੇ ਓਹੁ ਕੂਪ ਤਟਾ ਦੇਵਾਵੈ॥ ਕਰੈ ਨਿੰਦ ਸਭ ਬਿਰਥਾ ਜਾਵੈ॥ ੧॥ ਸਾਧ ਕਾ ਨਿੰਦਕੁ ਕੈਸੇ ਤਰੈ॥ ਸਰਪਰ ਜਾਨਹੁ ਨਰਕ ਹੀ ਪਰੈ॥ ੧॥ ਰਹਾਉ॥ ਜੇ ਓਹੁ ਗ੍ਰਹਨ ਕਰੈ ਕੁਲਖੇਤਿ॥ ਅਰਪੈ ਨਾਰਿ ਸੀਗਾਰ ਸਮੇਤਿ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ॥ ਕਰੈ ਨਿੰਦ ਕਵਨੈ ਨਹੀ ਗੁਨੈ॥ ੨॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ॥ ਭੂਮਿ ਦਾਨ ਸੋਭਾ ਮੰਡਪਿ ਪਾਵੈ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ॥ ਕਰੈ ਨਿੰਦ ਬਹੁ ਜੋਨੀ ਹਾਂਢੈ॥ ੩॥ ਨਿੰਦਾ ਕਹਾ ਕਰਹੁ ਸੰਸਾਰਾ॥ ਨਿੰਦਕ ਕਾ ਪਰਗਟਿ ਪਾਹਾਰਾ॥ ਨਿੰਦਕੁ ਸੋਧਿ ਸਾਧਿ ਬੀਚਾਰਿਆ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ॥ ੪॥ (ਪੰਨਾ ੮੭੫)

 

ਅਰਥ:- ਸਾਧੂ ਗੁਰਮੁਖਿ ਦੀ ਨਿੰਦਾ ਕਰਨ ਵਾਲਾ ਮਨੁੱਖ (ਜਗਤ ਦੀਆਂ ਨਿਵਾਣਾਂ ਵਿਚੋਂ) ਪਾਰ ਨਹੀਂ ਲੰਘ ਸਕਦਾ, ਯਕੀਨ ਨਾਲ ਜਾਣੋ ਉਹ ਸਦਾ ਨਰਕ ਵਿੱਚ ਹੀ ਪਿਆ ਰਹਿੰਦਾ ਹੈ। ੧। ਰਹਾਉ। ਜੇ ਕੋਈ ਮਨੁੱਖ ਅਠਾਹਠ ਤੀਰਥਾਂ ਦਾ ਇਸ਼ਨਾਨ (ਭੀ) ਕਰੇ, ਜੇ ਬਾਰਾਂ ਸ਼ਿਵਲਿੰਗਾਂ ਦੀ ਪੂਜਾ ਭੀ ਕਰੇ, ਜੇ (ਲੋਕਾਂ ਦੇ ਭਲੇ ਲਈ) ਖੂਹ ਤਲਾਬ (ਆਦਿਕ) ਲਵਾਏ; ਪਰ ਜੇ ਉਹ (ਗੁਰਮੁਖਾਂ ਦੀ ਨਿੰਦਿਆ ਕਰਦਾ ਹੈ, ਤਾਂ ਉਸ ਦੀ ਇਹ ਸਾਰੀ ਮਿਹਨਤ ਵਿਅਰਥ ਜਾਂਦੀ ਹੈ। ੧। ਜੇ ਕੋਈ ਮਨੁੱਖ ਕੁਲਖੇਤ੍ਰ ਤੇ (ਜਾ ਕੇ) ਗ੍ਰਹਿਣ (ਦਾ ਇਸ਼ਨਾਨ) ਕਰੇ, ਗਹਿਣਿਆਂ ਸਮੇਤ ਆਪਣੀ ਵਹੁਟੀ (ਬ੍ਰਾਹਮਣ ਨੂੰ) ਦਾਨ ਕਰ ਦੇਵੇ, ਸਾਰੀਆਂ ਸਿਮ੍ਰਿਤੀਆਂ ਧਿਆਨ ਨਾਲ ਸੁਣਾ; ਪਰ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ, ਤਾਂ ਇਹਨਾਂ ਸਾਰੇ ਕੰਮਾਂ ਤੋਂ ਕੋਈ ਲਾਭ ਨਹੀਂ। ੨। ਜੇ ਕੋਈ ਮਨੁੱਖ ਠਾਕਰਾਂ ਨੂੰ ਕਈ ਤਰ੍ਹਾਂ ਦੇ ਭੋਗ ਲਵਾਵੇ, ਜ਼ਮੀਨ ਦਾ ਦਾਨ ਕਰੇ (ਜਿਸ ਕਰਕੇ) ਜਗਤ ਵਿੱਚ ਸ਼ੋਭਾ ਖੱਟ ਲਏ, ਜੇ ਆਪਣਾ ਨੁਕਸਾਨ ਕਰ ਕੇ ਭੀ ਦੂਜਿਆਂ ਦੇ ਕੰਮ ਸਵਾਰੇ, ਤਾਂ ਭੀ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ ਤਾਂ ਕਈ ਜੂਨਾਂ ਵਿੱਚ ਭਟਕਦਾ ਹੈ। ੩। ਹੇ ਦੁਨੀਆਂ ਦੇ ਲੋਕੋ! ਤੁਸੀਂ (ਸੰਤਾਂ ਦੀ) ਨਿੰਦਿਆਂ ਕਿਉਂ ਕਰਦੋ ਹੋ? (ਭਾਵੇਂ ਬਾਹਰੋਂ ਕਈ ਧਾਰਮਿਕ ਕੰਮ ਕਰੇ, ਪਰ ਜੇ ਮਨੁੱਖ ਸੰਤ ਦੀ ਨਿੰਦਾ ਕਰਦਾ ਹੈ ਤਾਂ ਸਾਰੇ ਧਾਰਮਿਕ ਕੰਮ ਇੱਕ ਠੱਗੀ ਹੀ ਹੈ, ਤੇ) ਨਿੰਦਕ ਦੀ ਇਹ ਠੱਗੀ ਦੀ ਦੁਕਾਨ ਉੱਘੜ ਪੈਂਦੀ ਹੈ। ਹੇ ਰਵਿਦਾਸ! ਆਖ-ਅਸਾਂ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਿਆ ਹੈ ਕਿ ਸੰਤ ਦਾ ਨਿੰਦਕ ਕੁਕਰਮੀ ਰਹਿੰਦਾ ਹੈ ਤੇ ਨਰਕ ਵਿੱਚ ਪਿਆ ਰਹਿੰਦਾ ਹੈ। ੪।
ਭਾਈ ਗੁਰਦਾਸ ਜੀ ਨਿੰਦਕ ਸਬੰਧੀ ਚਰਚਾ ਕਰਦਿਆਂ ਹੋਇਆਂ ਇੱਥੋਂ ਤੱਕ ਕਹਿੰਦੇ ਹਨ ਕਿ ਉਹ ਆਪਣੀ ਜੜ ਨੂੰ ਆਪ ਹੀ ਪੁੱਟ ਸੁੱਟਦਾ ਹੈ:

 


ਕੁਤਾ ਰਾਜਿ ਬਹਾਲੀਐ ਫਿਰਿ ਚਕੀ ਚਟੈ॥ ਸਪੈ ਦੁਧੁ ਪੀਆਲੀਐ ਵਿਹੁ ਮੁਖਹੁ ਸਟੈ॥ ਪਥਰੁ ਪਾਣੀ ਰਖੀਐ ਮਨਿ ਹਠੁ ਨ ਘਟੈ॥ ਚੋਆ ਚੰਦਨੁ ਪਰਹਰੈ ਖਰੁ ਖੇਹ ਪਲਟੈ॥ ਤਿਉ ਨਿੰਦਕ ਪਰ ਨਿੰਦਹੂ ਹਥਿ ਮੂਲਿ ਨ ਹਟੈ॥ ਆਪਣ ਹਥੀਂ ਆਪਣੀ ਜੜ ਆਪਿ ਉਪਟੈ॥ (ਵਾਰ ੩੫, ਪਉੜੀ ੧)

 

ਗੁਰਬਾਣੀ ਵਿੱਚ ਮਨੁੱਖ ਨੂੰ ਨਿੰਦਾ ਕਰਨ ਤੋਂ ਹੀ ਨਹੀਂ ਸਗੋਂ ਨਿੰਦਾ ਸੁਣਨ ਤੋਂ ਵੀ ਵਰਜਿਆ ਗਿਆ ਹੈ:

Comments

Popular posts from this blog

ਪੰਜਾਬ ਦੇ ਕੁਲ ਕਿੰਨੇ ਪਿੰਡ ਹਨ, total villages in punjab

 🙏ਪੰਜਾਬ ਦੇ ਜ਼ਿਲ੍ਹੇਆ ਵਿੱਚ ਕੁੱਲ ਕਿੰਨੇ ਪਿੰਡ ਹਨ ਤੇ ਕਿਹੜੇ ਕਿਹੜੇ ਜ਼ਿਲ੍ਹਿਆਂ ਚ ਕਿੰਨੇ ਕਿੰਨੇ ਪਿੰਡ ਹਨ ਹੁਸ਼ਿਆਰਪੁਰ=1420 ਗੁਰਦਾਸਪੁਰ=1206 ਜਲੰਧਰ====964 ਲੁਧਿਆਣਾ==916 ਪਟਿਆਲਾ==915 ਅੰਮ੍ਰਿਤਸਰ==776 ਕਪੂਰਥਲਾ==703 ਫਿਰੋਜ਼ਪੁਰ=682 ਰੂਪਨਗਰ==615 ਸੰਗਰੂਰ===572 ਤਰਨਤਾਰਨ=513 ਸ਼ਹੀਦ ਭਗਤ ਸਿੰਘ ਨਗਰ=472 ਫਤਿਹਗੜ੍ਹ ਸਾਹਿਬ=446 ਫਾਜ਼ਿਲਕਾ==438 ਸਾਹਿਬਜਾਦਾ ਅਜੀਤ ਸਿੰਘ ਨਗਰ=427 ਪਠਾਨਕੋਟ=410 ਮੋਗਾ=352 ਬਠਿੰਡਾ=294 ਮੁਕਤਸਰ ਸਾਹਿਬ=234 ਮਾਨਸਾ=240 ਬਰਨਾਲਾ=128 ਫਰੀਦਕੋਟ=171 ਪੰਜਾਬ ਦੇ ਟੋਟਲ ਗਿਣਤੀ ਪਿੰਡਾ ਦੀ ਗਿਣਤੀ=12894 ਪੰਜਾਬ ਦੀ ਲੱਗਭਗ ਸਾਰੀ ਜਨਸੰਖਿਆ ਮੁਤਾਬਿਕ 2020 ਅੰਮ੍ਰਿਤਸਰ=   2839000 ਤਰਨ ਤਾਰਨ 1276000 ਗੁਰਦਾਸਪੁਰ =2602000 ਪਠਾਨਕੋਟ=626000 ਕਪੂਰਥਲਾ==-929000 ਜਲੰਧਰ====2500000 ਹੁਸ਼ਿਆਰਪੁਰ-1808000 ਸਹੀਦ ਭਗਤਸਿੰਘ ਨਗਰ   698000 ਫਤਿਹਗੜ੍ਹ ਸਾਹਿਬ 684000 ਲੁਧਿਆਣਾ 3988000 ਮੋਗਾ 1135000 ਫਿਰੋਜ਼ਪੁਰ 2313000 ਮੁਕਤਸਰ ਸਾਹਿਬ 1028000 ਫਰੀਦਕੋਟ 703000 ਬਠਿੰਡਾ 1582000 ਮਾਨਸਾ 877000 ਪਟਿਆਲਾ 2126000 ਰੂਪ ਨਗਰ 780000 ਸੰਗਰੂਰ 1886000 ਬਰਨਾਲਾ 678000 ਸਾਹਿਬਜਾਦਾ ਅਜੀਤ ਸਿੰਘ ਨਗਰ 1135000 2020 ਦੇ ਮੁਤਾਬਿਕ ਟੋਟਲ ਅਬਾਦੀ ਲੱਗਭਗ 32193000 ਤਿੰਨ ਕਰੋੜ ਇੱਕੀ ਲੱਖ ਤਰਾਨਵੇ ਹਜ਼ਾਰ ਲੱਗਭਗ ਵੇਖੋ ਕਿੰਨੀ ਅਬਾਦੀ ਹੈ ਪਰ ਪੰਜਾਬ ਵਿੱਚ ਕੋਈ ਵੀ ਚੰਗਾ ਹਸਪਤਾਲ ਨਹੀ

ਕਰ ਭਲਾ ਹੋ ਭਲਾ ਅੰਤ ਭਲੇ ਦਾ ਭਲਾ ਕ

ਕਰ ਭਲਾ ਹੋ ਭਲਾ ਅੰਤ ਭਲੇ ਦਾ ਭਲਾ  ( ਮਦਦ ਕਰਨੀ ) ਕਰ ਭਲਾ ਹੋ ਭਲਾ ÷  ਜੇ ਆਪਾ ਕਿਸੇ  ਦਾ ਭਲਾ ਕਰਦੈ ਹਾ ਤੇ ਵਾਹਿਗੁਰੂ  ਆਪਣਾ ਭਲਾ ਕਰਦਾ ਹੈ  ਜੇ  ਨਹੀਂ ਯਕੀਨ ਤਾਂ ਪਰਖ ਕੇ   ਦੇਖ ਲਵੋ, ਇਹ ਮੇਰਾ ਵਾਹਿਗੁਰੂ  ਤੇ ਪੂਰਾ  ਵਿਸਵਾਸ  ਹੈ ਤੇ ਹਮੇਸ਼ਾ ਹੀ ਰਹੇਗਾ ।  ਨਾਨਕ ਨਾਮ ਚੜਦੀ ਕਲਾ  ਤੇਰੇ ਭਾਣੇ  ਸਰਬੱਤ ਦਾ ਭਲਾ 

ਬੇਹੱਦ ਮੰਦਭਾਗੀ ਖ਼ਬਰ ਕਿ ਕੱਲ ਜੋਂ ਬੱਚਾ ਛਾਪਿਆਂਵਾਲੀ ਤੋਂ ਲਾਪਤਾ ਹੋਇਆ ਸੀ, ਉਸਦੀ ਮ੍ਰਿਤਕ ਦੇਹ ਪਿੰਡ ਦੇ ਛੱਪੜ ਚੋ ਬਰਾਮਦ ਹੋਈ😥😥

 ਬੇਹੱਦ ਮੰਦਭਾਗੀ ਖ਼ਬਰ ਕਿ ਕੱਲ ਜੋਂ ਬੱਚਾ ਛਾਪਿਆਂਵਾਲੀ ਤੋਂ ਲਾਪਤਾ ਹੋਇਆ ਸੀ, ਉਸਦੀ ਮ੍ਰਿਤਕ ਦੇਹ ਪਿੰਡ ਦੇ ਛੱਪੜ ਚੋ ਬਰਾਮਦ ਹੋਈ😥😥ਪੰਜਾਬ ਕਿਧਰ ਨੂੰ ਜਾ ਰਿਹਾ ਲੋਕ ਇਨਸਾਨ ਤੋ ਹੈਵਾਨ ਬਣਦੇ ਜਾ ਰਹੇ ਨੇ ਇਨਸਾਨੀਅਤ ਨਾਮ ਦੀ ਚੀਜ ਖਤਮ ਹੁੰਦੀ ਜਾ ਰਹੀ ਹੈ । ਜਿਸਨੇ ਵੀ ਇਸ ਨਾਦਾਨ ਬੱਚੇ ਨੂੰ ਮਾਰਿਆ ਉਏ ਪਾਪੀਉ ਇਸ ਬੱਚੇ ਦਾ ਕਸੂਰ ਕੀ ਸੀ ਤੁਹਾਡੀਆ ਲੱਖ ਲਾਗਤਬਾਜੀਆ ਹੋਣਗੀਆ ਪਰ ਇਕ ਬੱਚਾ ਮਾਰਤਾ ਐਥੇ ਤੱਕ ਗਿਰ ਗਏ ਤੁਸੀ ਲੱਖ ਲਾਹਨਤਾ ਤੁਹਾਡੇ ਤੇ ਸਾਲਿਉ ਇਨਸਾਨ ਨਾਮ ਤੇ ਧੱਬਾ ਓ ਤੁਸੀ😡😡 ਹਰਾਮੀਉ ਤੁਹਾਨੂੰ ਨਰਕਾ ਚ ਵੀ ਜਗਾ ਨਹੀ ਮਿਲਣੀ ਤੁਹਾਡੀ ਜਿਦਗੀ ਮੌਤ ਤੋ ਬਤਰ ਬਣਨੀ ਵੇਖਦੇ ਜਾਉ ਤੁਸੀ ।।  ਪਰਮਾਤਮਾ ਬੱਚੇ ਦੀ ਰੂਹ ਆਪਣੇ ਚਰਨਾ ਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਇਸ ਗਹਿਰੇ ਦੁੱਖ ਨੂੰ ਚੱਲਣ ਦਾ ਬਲ ਬਖਸ਼ੇ🙏