ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ ਹੇ ਸਤਿਗੁਰੂ ਜੀ ਸਾਨੂੰ ਆਪਣੇ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼ਿਸ਼ ਕਰੋ ਜੀ । ਅਸੀ ਪੂਰਨ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਨੂੰ ਵੀ ਤਰਸਦੇ ਹਾਂ ਹੋ ਸਕਦਾ ਕਿਧਰੇ ਸਾਨੂੰ ਐਸਾ ਗੁਰਸਿੱਖ ਮਿਲ ਜਾਵੇ ਜਿਹੜਾ ਗੁਰੂ ਦੇ ਦਰ ਤੇ ਪਰਵਾਨ ਹੋਵੇ । ਉਸ ਗੁਰਸਿੱਖ ਦੇ ਦਰਸ਼ਨ ਕਰਕੇ ਸਾਡਾ ਵੀ ਜੀਵਨ ਗੁਰੂ ਜੀ ਦੇ ਦਰਸਾਏ ਰਾਹ ਤੇ ਚੱਲ ਪਵੇ। ਪਰ ਸੋਚੋ ਜੇ ਪੂਰਾ ਗੁਰੂ ਨਾਨਕ ਸਾਹਿਬ ਜੀ ਕਹਿ ਦੇਵੇ ਭਾਈ ਲਹਿਣਾ ਜੀ ਅੱਜ ਤੋ ਤੁਸੀ ਸਾਡੇ ਸਰੀਰ ਦਾ ਹੀ ਅੰਗ ਬਣ ਗਏ ਜੇ ਤੁਹਾਡੇ ਵਿੱਚ ਤੇ ਸਾਡੇ ਵਿੱਚ ਕੋਈ ਭੇਦ ਨਹੀ ਰਿਹਾ । ਸੋਚੋ ਉਸ ਸਮੇ ਦਾ ਵਿਖਿਆਣ ਕੋਈ ਵੇਦ ਜਾ ਗ੍ਰੰਥ ਕੀ ਕਰ ਸਕਦਾ ਹੈ । ਪਰ ਭਾਈ ਲਹਿਣੇ ਤੋ ਗੁਰੂ ਅੰਗਦ ਸਾਹਿਬ ਤਕ ਦਾ ਸਫਰ ਕੋਈ ਸੋਖਾ ਨਹੀ ਸੀ ਜਿਹੜੀ ਸੇਵਾ , ਸਿਦਕ , ਨਿਮਰਤਾ ਤੇ ਆਗਿਆਕਾਰ ਦੀ ਮੂਰਤ ਗੁਰੂ ਅੰਗਦ ਸਾਹਿਬ ਜੀ ਮਹਾਰਾਜ ਨੇ ਪੇਸ਼ ਕੀਤੀ ਕੋਈ ਨਹੀ ਕਰ ਸਕਦਾ । ਜੇ ਗੁਰੂ ਨਾਨਕ ਸਾਹਿਬ ਜੀ ਨੇ ਕਹਿ ਦਿੱਤਾ ਭਾਈ ਲਹਿਣਾ ਜੀ ਇਸ ਚਿੱਕੜ ਵਿੱਚ ਲੋਟਾ ਡਿਗ ਪਿਆ ਕੱਢ ਲਿਆਉ । ਕਿਸੇ ਵੱਲ ਨਹੀ ਤੱਕਿਆ ਲੋਕ ਕੀ ਕਹਿਣਗੇ ਜਾ ਕੱਪੜੇ ਗੰਦੇ ਹੋ ਜਾਣਗੇ ਬੱਸ ਹੁਕਮ ਵੱਲ ਦੇਖਿਆ ਜੋ ਗੁਰੂ ਨਾਨਕ ਸਾਹਿਬ ਜੀ ਨੇ ਦਿੱਤਾ ਸੀ ਛਾਲ ਮਾਰ ਕੇ ਚਿੱਕੜ ਵਿਚੋ ਲੋਟਾ ਕੱਢ ਲਿਆਦਾ । ਜੇ ਨਵੇ ਕੱਪੜੇ ਪਹਿਣ ਕੇ ਭਾਈ ਲਹਿਣਾ ਜੀ ਆਏ ਗੁਰੂ ਨਾਨਕ ਸਾਹਿਬ ਜੀ ਨੇ ਗਿਲੇ ਕੱਖ ਭਾਈ ਲਹਿਣਾ ਜੀ ਦੇ ਸੀਸ ਤੇ ਚੁਕਾ ਦਿੱਤੇ । ਨਵੇ ਕੱਪੜਿਆਂ ਤੇ ਗੰਦੇ ਛਿੱਟੇ ਪੈ ਕੇ ਕੱਪੜੇ ਖਰਾਬ ਹੋ ਗਏ ਜਦੋ ਗੁਰੂ ਨਾਨਕ ਸਾਹਿਬ ਜੀ ਘਰ ਆਏ ਮਾਤਾ ਸੁਲੱਖਣੀ ਜੀ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਆਖਿਆ ਤੁਸੀ ਭਾਈ ਲਹਿਣਾ ਜੀ ਦੇ ਨਵੇ ਕੱਪੜੇ ਚਿਕੜ ਨਾਲ ਖਰਾਬ ਕਰਵਾ ਦਿੱਤੇ । ਗੁਰੂ ਨਾਨਕ ਸਾਹਿਬ ਜੀ ਨੇ ਹੱਸ ਕੇ ਆਖਿਆ ਇਹ ਚਿਕੜ ਨਹੀ ਕੇਸਰ ਦਾ ਛਿੜਕਾ ਕੀਤਾ ਭਾਈ ਲਹਿਣਾ ਜੀ ਦੇ ਉਤੇ । ਏਨੀ ਔਖੀ ਸੇਵਾ ਤੇ ਆਗਿਆਕਾਰੀ ਸੁਭਾਅ ਤੇ ਗੁਰੂ ਅੰਗਦ ਸਾਹਿਬ ਜੀ ਹੀ ਪੂਰੇ ਉਤਰ ਸਕਦੇ ਸਨ ਹੋਰ ਕੋਈ ਨਹੀ । ਨਾ ਗੁਰੂ ਪੁੱਤਰ ਤੇ ਨਾ ਕੋਈ ਹੋਰ ਸੇਵਾਦਾਰ ਉਹਨਾ ਵਾਂਗ ਗੁਰੂ ਨਾਨਕ ਸਾਹਿਬ ਜੀ ਦਾ ਹੁਕਮ ਮੰਨ ਸਕਦਾ ਸੀ । ਜਦੋ ਗੁਰੂ ਨਾਨਕ ਸਾਹਿਬ ਜੀ ਦੇ ਨਾਲ ਭਾਈ ਲਹਿਣਾ ਜੀ ਨੇ ਤੁਰਨਾ ਇਹ ਵੀ ਖਿਆਲ ਰੱਖਣਾ ਮੇਰੀ ਤੇ ਗੱਲ ਦੂਰ ਦੀ ਕਿਤੇ ਮੇਰੀ ਬਾਂਹ ਵੀ ਗੁਰੂ ਨਾਨਕ ਸਾਹਿਬ ਤੋ ਅੱਗੇ ਨਾ ਹੋ ਜਾਵੇ । ਏਵੇ ਨਹੀ ਗੁਰੂ ਨਾਨਕ ਸਾਹਿਬ ਜੀ ਦਾ ਰੂਪ ਹੋ ਕੇ ਗੁਰੂ ਨਾਨਕ ਸਾਹਿਬ ਜੀ ਦੇ ਸਰੀਰ ਦਾ ਅੰਗ ਬਣ ਕੇ ਗੁਰਗੱਦੀ ਤੇ ਬੈਠ ਕੇ ਗੁਰੂ ਅੰਗਦ ਸਾਹਿਬ ਜੀ ਬਣ ਗਏ। ਹੋਰ ਵੀ ਮਹਾਨ ਕੌਤਕ ਤੇ ਸੇਵਾ ਦਾ ਸਿਖਰ ਜੋ ਗੁਰੂ ਅੰਗਦ ਸਾਹਿਬ ਜੀ ਨੇ ਪ੍ਰਾਪਤ ਕੀਤਾ ਜੇ ਪੂਰਾ ਲਿਖਾ ਹੋ ਸਕਦਾ ਕਈ ਜਨਮਾਂ ਵਿੱਚ ਵੀ ਪੂਰੇ ਨਾ ਲਿਖ ਪਾਵਾਂ । ਗੁਰੂ ਦੀ ਜੀਵਨੀ ਸਾਡੇ ਵਰਗੇ ਅਧੂਰੇ ਕੀ ਲਿਖ ਸਕਦੇ ਹਨ ਬਸ ਮੈ ਏਨਾ ਹੀ ਕਹਿ ਸਕਦਾ ਉਹਨਾ ਵਰਗੇ ਉਹੋ ਹੀ ਸਨ ਐਸੇ ਦੀਨ ਦੁਨੀਆ ਦੇ ਮਾਲਿਕ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਫੇਰ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
Comments
Post a Comment